By admin, Published on November 19th, 2021 in News
ਫਲਾਈਅੰਮ੍ਰਿਤਸਰ ਇਨੀਸ਼ਿਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਮੈਂਬਰਾਂ ਵੱਲੋਂ ਗੋ ਫ਼ਸਟ ਨਾਲ ਮੁਲਾਕਾਤ
ਸ੍ਰੀ ਗੁਰੁ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਅੰਮ੍ਰਿਤਸਰ, ਪੰਜਾਬ ਖੇਤਰ ਲਈ ਘਰੇਲੂ ਅਤੇ ਅੰਤਰਰਾਸ਼ਟਰੀ ਸੰਪਰਕ ਨੂੰ ਵਧਾਉਣ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਅੰਮ੍ਰਿਤਸਰ ਵਿਕਾਸ ਮੰਚ ਅਤੇ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਵਫਦ ਨੇ ਸਰਪ੍ਰਸਤ ਕੁਲਵੰਤ ਸਿੰਘ ਅਣਖੀ, ਸਰਪ੍ਰਸਤ ਮਨਮੋਹਨ ਸਿੰਘ, ਸਕੱਤਰ ਯੋਗੇਸ਼ ਕਾਮਰਾ ਅਤੇ ਰਵਰੀਤ ਸਿੰਘ ਸਣੇ ਭਾਰਤ ਦੀ ਘੱਟ ਕਿਰਾਏ ਵਾਲੀ ਏਅਰਲਾਈਨ ‘ਗੋ ਫਸਟ’ ਦੇ ਉੱਚ ਅਧਿਕਾਰੀਆਂ ਨਾਲ ਅੰਮ੍ਰਿਤਸਰ ਹਵਾਈ ਅੱਡੇ ਵਿਖੇ ਮੁਲਾਕਾਤ ਕੀਤੀ।
ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਦੱਸਿਆ ਕਿ ਬੀਤੇ ਦਿਨੀਂ ਗੋ ਫਸਟ ਦੀਆਂ ਛੇ ਨਵੀਆਂ ਉਡਾਣਾਂ ਸ਼ੁਰੂ ਹੋਣ ਉਪਰੰਤ ਮੰਚ ਦੇ ਵਫਦ ਨੇ ਅੰਮ੍ਰਿਤਸਰ ਤੋਂ ਉਡਾਣਾਂ ਨੂੰ ਸ਼ੁਰੂ ਕਰਨ ਦੀ ਸਾਡੀ ਮੰਗ ਪੂਰੀ ਕਰਨ ਲਈ ਗੋ ਫਸਟ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਮੰਚ ਨੇ ਏਅਰਲਾਈਨ ਨੂੰ ਭਾਰਤ ਦੇ ਹੋਰਨਾਂ ਸ਼ਹਿਰਾਂ ਅਤੇ ਵਿਦੇਸ਼ ਦੇ ਹਵਾਈ ਅੱਡਿਆਂ ਲਈ ਵੀ ਉਡਾਣਾਂ ਸ਼ੁਰੂ ਕਰਨ ਸੰਬੰਧੀ ਵਿਸਥਾਰਤ ਅੰਕੜੇ ਪੇਸ਼ ਕੀਤੇ। ਗੌ ਫਸਟ ਨੇ ਦਿੱਲੀ ਲਈ ਤਿੰਨ, ਮੁੰਬਈ ਲਈ ਦੋ, ਅਤੇ ਸ੍ਰੀਨਗਰ ਲਈ ਰੋਜਾਨਾ ਇਕ ਉਡਾਣ ਸ਼ੁਰੂ ਕੀਤੀਆਂ ਹਨ। ਦਿੱਲੀ ਅਤੇ ਮੁੰਬਈ ਲਈ ਉਡਾਣਾਂ, ਯਾਤਰੀਆਂ ਨੂੰ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਲਖਨਉ, ਬਾਗਡੋਗਰਾ, ਗੁਵਾਹਾਟੀ, ਗੋਆ, ਨਾਗਪੁਰ, ਚੇਨਈ, ਵਾਰਾਨਸੀ, ਹੈਦਰਾਬਾਦ ਆਦਿ ਨਾਲ ਬਹੁਤ ਹੀ ਸੁਖਾਲੇ ਸੰਪਰਕ ਨਾਲ ਜੋੜਦੀਆਂ ਹਨ।
ਮੀਟਿੰਗ ਦੋਰਾਨ ਵਫਦ ਨੇ ਅੰਕੜੇ ਸਾਂਝੇ ਕਰਦੇ ਹੋਏ ਗੋ ਫਸਟ ਨੂੰ ਅੰਮ੍ਰਿਤਸਰ ਤੋਂ ਦਿੱਲੀ, ਮੁੰਬਈ, ਸ੍ਰੀਨਗਰ ਲਈ ਸਿੱਧਆਂਿ ਉਡਾਣਾਂ ਤੋਂ ਇਲਾਵਾ ਨਾਂਦੇੜ, ਹੈਦਰਾਬਾਦ, ਗੋਆ, ਗੁਵਾਹਾਟੀ, ਪਟਨਾ ਆਦਿ ਸ਼ਹਿਰਾਂ ਨਾਲ ਸਿੱਧੀਆਂ ਉਡਾਣਾਂ ਦੀ ਸੰਭਾਵਨਾ ਬਾਰੇ ਦੱਸਿਆ ਅਤੇ ਨਾਲ ਹੀ ਮਸਕਟ, ਕੂਵੇਤ, ਆਬੂਧਾਬੀ ਲਈ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ। ਗੋ ਫਸਟ ਦੇ ਕਾਰਪੋਰੇਟ ਮਾਮਲਿਆਂ ਦੇ ਮੁਖੀ ਮੋਹਿਤ ਦਿੇਵੇਦੀ, ਡਿਪਟੀ ਜਰਨਲ ਮੈਨੇਜਰ ਸੁਮੀਤ ਭੰਡਾਰੀ, ਅਤੇ ਅੰਮ੍ਰਿਤਸਰ ਹਵਾਈ ਅੱਡੇ ਤੇ ਸਟੇਸ਼ਨ ਮੈਨੇਜਰ ਅਮਨ ਕੋਹਲੀ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਇਹਨਾਂ ਹੋਰ ਉਡਾਣਾਂ ਸ਼ੁਰੂ ਕਰਨ ਲਈ ਅੰਕੜਿਆਂ ਦਾ ਮੁਲਾਂਕਣ ਕਰਨਗੇ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਅਸੀਂ ਆਪਣੀ ਟੀਮ ਨਾਲ ਇਸ ਬਾਰੇ ਵਿਚਾਰ ਕਰਕੇ ਕੋਈ ਫੈਸਲਾ ਕਰਾਂਗੇ।
ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਹਵਾਈ ਅੱਡਾ ਤੋਂ ਗੌ ਫਸਟ ਦੀਆਂ ਉਡਾਣਾਂ ਦਾ ਸ਼ੁਰੂ ਹੋਣਾ ਅੰਮ੍ਰਿਤਸਰ ਵਿਕਾਸ ਮੰਚ ਅਤੇ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਲਈ ਇੱਕ ਹੋਰ ਪ੍ਰਾਪਤੀ ਹੈ। ਇਸ ਤੋਂ ਪਹਿਲਾਂ ਇਸ ਉਪਰਾਲੇ ਸਦਕਾ ੲੈਅਰ ਏਸ਼ੀਆਂ ਦੀਆਂ 2018 ਵਿੱਚ ਅੰਮ੍ਰਿਤਸਰ ਤੋਂ ਕੁਆਲਾਲੰਪੂਰ ਅਤੇ ਹੋਰ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਈਆਂ ਹਨ।
ਮੰਚ ਨੇ ਗੋ ਫਸਟ ਦੇ ਚੇਅਰਮੈਨ ਨੂੰ ਜਨਵਰੀ 2021 ਵਿੱਚ ਵਿਸਤ੍ਰਿਤ ਜਾਣਕਾਰੀ ਦਿੱਤੀ ਸੀ ਜਿਸ ਉਪਰੰਤ ਗੋ ਫਸਟ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਨੇ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਮੰਚ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਇਸ ਫੇਰੀ ਤੋਂ ਬਾਅਦ ਏਅਰਲਾਈਨ ਮਾਰਚ 2021 ਦੇ ਅਖੀਰ ਤੋਂ ਉਡਾਣਾਂ ਸ਼ੁਰੂ ਕਰਨ ਲਈ ਸਹਿਮਤ ਹੋ ਗਈ ਪਰ ਦੇਸ਼ ਵਿਚ ਫੈਲੇ ਕਰੋਨਾ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਇਨ੍ਹਾਂ ਉਡਾਣਾਂ ਦੇ ਸ਼ੁਰੂ ਹੋਣ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਕੋਵਿਡ ਤੋਂ ਬਾਅਦ ਅੰਮ੍ਰਿਤਸਰ ਦੇ ਸੈਰ-ਸਪਾਟੇ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੀ ਲਾਭ ਹੋਵੇਗਾ।
ਮੰਚ ਦੇ ਵਫ਼ਦ ਨੇ ਗੋ ਫਸਟ ਦੇ ਅਧਿਕਾਰੀਆਂ ਨਾਲ ਸਾਡਾ ਪਿੰਡ ਦਾ ਵੀ ਦੌਰਾ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ਼ਰੋਮਣੀ ਗੁਰਦੂਆਰਾ ਪ੍ਰਭੰਧਕ ਕਮੇਟੀ ਵਲੋਂ ਸੂਚਨਾ ਦਫਤਰ ਵਿਖੇ ਅਧਿਕਾਰੀਆਂ ਨੂੰ ਸਿਰੋਪਾਓ ਅਤੇ ਧਾਰਮਿਕ ਸਹਿਤ ਦੇ ਕੇ ਸਨਮਾਨਿਤ ਕੀਤਾ ਗਿਆ।
Leave a Reply