ਕੋਰੋਨਾ ਵਾਇਰਸ ਮਹਾਂਮਾਰੀ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਯਾਤਰੀਆਂ ਦੀ ਗਿਣਤੀ ਘੱਟ ਹੋਣ ਕਾਰਨ ਏਅਰ ਇੰਡੀਆ ਦੀ ਦਿੱਲੀ-ਅੰਮ੍ਰਿਤਸਰ-ਨਾਂਦੇੜ-ਅੰਮ੍ਰਿਤਸਰ-ਦਿੱਲੀ ਉਡਾਣ ਸੇਵਾ ਨੂੰ 31 ਮਈ ਤੱਕ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਉਡਾਣ ਹਫ਼ਤੇ ਵਿਚ ਤਿੰਨ ਦਿਨ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਜਾਂਦੀ ਸੀ।
ਇਸ ਫੈਸਲੇ ਨਾਲ ਨਾਂਦੇੜ ਵਿਖੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਾਂ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਜੂਨ ਮਹੀਨੇ ਤੱਕ ਇੰਤਜ਼ਾਰ ਕਰਨਾ ਪਵੇਗਾ।
ਏਅਰ ਇੰਡੀਆ ਵੱਲੋਂ ਜੂਨ ਦੇ ਮਹੀਨੇ ਤੋੰ ਇਹਨਾਂ ਉਡਾਣਾਂ ਦੀ ਬੁਕਿੰਗ ਖੋਲ ਦਿੱਤੀ ਗਈ ਹੈ।
1,310 total views